ਓਹਦੇ ਵਿਛੋੜੇ ਨੇ ਲਾਈ ਪੀੜ ਐਸੀ,
ਜਿਹੜੀ ਅਰਸੇ ਬਾਅਦ ਵੀ ਮੁਕਦੀ ਨਹੀਂ।
ਓਹਨੂੰ ਰੋਕਿਆ ਪਰ ਓਹ ਨਹੀਂ ਰੁਕੀ,
ਜਿਵੇਂ ਮੁੱਠੀ ਵਿੱਚ ਰੇਤ ਕੱਦੇ ਰੁਕਦੀ ਨਹੀਂ।
ਓਹਦੇ ਦਿਲ ਦਿਆਂ ਰੱਬ ਕਰੇ ਪੂਰੀਆਂ ਹੌਣ,
ਸਾਨੂੰ ਪਰਵਾਹ ਅਪਣੇ ਕਿਸੇ ਸੁੱਖ ਦੀ ਨਹੀਂ।
ਓਹਦੇ ਬਿਨਾ ਹੋ ਗਏ ਜਿੰਦਾ ਲਾਸ਼ ਵਰਗੇ,
ਤੇ ਲਾਸ਼ ਦੀ ਕਦੇ ਕੋਈ ਰਗ ਦੁੱਖਦੀ ਨਹੀ।
0 Comments
Post a Comment